ਤਸਵੀਰਾਂ꞉ ਨਾਨਕ ਸ਼ਾਹ ਫਕੀਰ ਫਿਲਮ ਖਿਲਾਫ ਪ੍ਰਦਰਸ਼ਨ

ਤਸਵੀਰ ਸਰੋਤ, Gurpreet Chawla/BBC

ਤਸਵੀਰ ਕੈਪਸ਼ਨ, ਬਟਾਲੇ ਵਿੱਚ ਨਾਨਕਸ਼ਾਹ ਫਕੀਰ ਬਾਰੇ ਪ੍ਰਦਰਸ਼ਨ।

ਫਿਲਮ ਨਾਨਕ ਸ਼ਾਹ ਫਕੀਰ ਦੀ ਰਿਲੀਜ਼ ਦੇ ਖਿਲਾਫ਼ ਬੁੱਧਵਾਰ ਨੂੰ ਪੰਜਾਬ ਦੇ ਵੱਖ - ਵੱਖ ਸ਼ਹਿਰਾਂ ਵਿੱਚ ਪ੍ਰਦਰਸ਼ਨ ਹੋਇਆ।

ਵਿਆਪਕ ਵਿਰੋਧ ਦੇ ਚਲਦਿਆਂ ਅਕਾਲ ਤਖ਼ਤ ਨੇ ਫ਼ਿਲਮ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਸੀ।

ਬੁੱਧਵਾਰ ਨੂੰ ਪੰਜਾਬ ਵਿੱਚ ਕਈ ਥਾਂ ਇਸ ਫਿਲਮ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਹੋਏ। ਇਸ ਦੀਆਂ ਕੁਝ ਤਸਵੀਰਾਂ।

ਤਸਵੀਰ ਸਰੋਤ, Gurpreet Chawla/BBC

ਤਸਵੀਰ ਕੈਪਸ਼ਨ, ਬਟਾਲੇ ਵਿੱਚ ਇੱਕ ਨਿਹੰਗ ਸਿੰਘ ਨਾਨਕਸ਼ਾਹ ਫਕੀਰ ਬਾਰੇ ਪ੍ਰਦਰਸ਼ਨ ਵਿੱਚ ਬੋਲਦੇ ਹੋਏ।

ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਫ਼ਿਲਮ 'ਨਾਨਕ ਸ਼ਾਹ ਫਕੀਰ' 'ਤੇ ਰੋਕ ਲਗਾਉਣ ਦੀ ਲੋੜ ਨਹੀਂ ਹੈ ਕਿਉਂਕਿ ਫ਼ਿਲਮ ਬਣਾਉਣ ਵਾਲਿਆਂ ਨੇ ਇਹ ਫੈਸਲਾ ਕੀਤਾ ਹੈ ਕਿ ਇਸ ਨੂੰ ਪੰਜਾਬ ਵਿੱਚ ਰਿਲੀਜ਼ ਨਹੀਂ ਕੀਤਾ ਜਾਵੇਗਾ।

ਤਸਵੀਰ ਸਰੋਤ, Gurpreet Chawla/BBC

ਤਸਵੀਰ ਕੈਪਸ਼ਨ, ਬਟਾਲੇ ਵਿੱਚ ਨਾਨਕਸ਼ਾਹ ਫਕੀਰ ਬਾਰੇ ਪ੍ਰਦਰਸ਼ਨ

ਸੁਪਰੀਮ ਕੋਰਟ ਨੇ ਫਿਲਮ 'ਨਾਨਕ ਸ਼ਾਹ ਫਕੀਰ' ਦੀ ਰਿਲੀਜ਼ ਨੂੰ ਮਨਜੂਰੀ ਦੇ ਦਿੱਤੀ ਹੈ। ਫ਼ਿਲਮ 13 ਅਪ੍ਰੈਲ ਦੀ ਰਿਲੀਜ਼ ਕੀਤੀ ਜਾਵੇਗੀ।

ਤਸਵੀਰ ਸਰੋਤ, Gurpreet Chawla/BBC

ਤਸਵੀਰ ਕੈਪਸ਼ਨ, ਬਟਾਲੇ ਵਿੱਚ ਪ੍ਰਦਰਨ ਦਾ ਦ੍ਰਿਸ਼

ਪੀਟੀਆਈ ਮੁਤਾਬਕ ਸੁਪਰੀਮ ਕੋਰਟ ਨੇ ਐਸਜੀਪੀਸੀ ਦੀ ਨਿੰਦਾ ਕਰਦੇ ਹੋਏ ਕਿਹਾ ਸੀ ਕਿ ਸੈਂਸਰ ਬੋਰਡ ਵੱਲੋਂ ਮਨਜੂਰੀ ਮਿਲਣ ਤੋਂ ਬਾਅਦ ਕਿਸੇ ਨੂੰ ਵੀ ਫ਼ਿਲਮ 'ਤੇ ਰੋਕ ਲਗਾਉਣ ਦਾ ਹੱਕ ਨਹੀਂ ਹੈ।

ਤਸਵੀਰ ਸਰੋਤ, Gurdarshan Arifke/BBC

ਤਸਵੀਰ ਕੈਪਸ਼ਨ, ਫਿਰੋਜ਼ਪੁਰ ਵਿੱਚ ਅਕਾਲੀ ਦਲ (ਮਾਨ) ਨੇ ਡੀਸੀ ਕੰਪਲੈਕਸ ਦੇ ਸਾਹਮਣੇ ਪ੍ਰਦਰਸ਼ਨ ਕੀਤਾ ਅਤੇ ਮੰਗ ਪੱਤਰ ਦਿੱਤਾ।

ਕੋਰਟ ਨੇ ਸਾਰੇ ਸੂਬਿਆਂ ਨੂੰ ਰਿਲੀਜ਼ ਦੌਰਾਨ ਕਾਨੂੰਨੀ ਵਿਵਸਥਾ ਬਰਕਰਾਰ ਰੱਖਣ ਦੇ ਹੁਕਮ ਦਿੱਤੇ ਹਨ।

ਤਸਵੀਰ ਸਰੋਤ, Gurdarshan Arifke/BBC

ਵਿਰੋਧ ਕਰਨ ਵਾਲਿਆਂ ਦਾ ਕਹਿਣਾ ਹੈ ਕਿ ਗੁਰੂ ਨਾਨਕ ਦੇਵ ਜੀ ਨੂੰ ਇਸ ਤਰ੍ਹਾਂ ਪੇਸ਼ ਕਰਨਾ ਸਿੱਖ ਪਰੰਪਰਾ ਦੇ ਖ਼ਿਲਾਫ਼ ਹੈ।

ਤਸਵੀਰ ਸਰੋਤ, Jasbir Shetra/BBC

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)